ਸੁਸ਼ੀਲਾ ਕਾਰਕੀ ਦਾ ਨੇਪਾਲ ਦੀ ਪ੍ਰਧਾਨ ਮੰਤਰੀ ਬਣਨਾ ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ Narendra Modi ਨੇ ਅੱਜ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ PM Sushila Karki ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ‘ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ’ ਕਰਾਰ ਦਿੱਤਾ।
ਮਨੀਪੁਰ ਦੀ ਰਾਜਧਾਨੀ ਇੰਫਾਲ ’ਚ ਰੈਲੀ ਨੂੰ ਸੰਬੋਧਨ ਕਰਦਿਆਂ Prime Minister Narendra Modi ਨੇ ਕਿਹਾ ਭਾਰਤ ਤੇ ਨੇਪਾਲ ਸਾਂਝੇ ਇਤਿਹਾਸ, ਵਿਸ਼ਵਾਸ ਅਤੇ ਸੱਭਿਆਚਾਰਕ ਸਬੰਧਾਂ ਨਾਲ ਜੁੜੇ ਹੋਏ ਗੂੜੇ ਮਿੱਤਰ ਹਨ ਅਤੇ ਨਵੀਂ ਦਿੱਲੀ ਇਸ ਦੇ ਪਰਿਵਰਤਨਸ਼ੀਲ ਪੜਾਅ ਦੌਰਾਨ ਗੁਆਂਢੀ ਦੇਸ਼ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ 140 ਕਰੋੜ ਭਾਰਤੀਆਂ ਵੱਲੋਂ ਸੁਸ਼ੀਲਾ ਕਾਰਕੀ ਨੂੰ ਵਧਾਈ ਦਿੰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਹ (ਕਾਰਕੀ) ਨੇਪਾਲ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਕਰਨਗੇ।’’
ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਸ਼ੁੱਕਰਵਾਰ ਰਾਤ ਨੂੰ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਹੈ ਅਤੇ ਉਹ ਅੰਤਰਿਮ ਸਰਕਾਰ ਦੀ ਅਗਵਾਈ ਕਰਨਗੇ।
ਮੋਦੀ ਨੇ ਜ਼ੋਰ ਦੇ ਕੇ ਆਖਿਆ, ‘‘ਸੁਸ਼ੀਲਾ ਕਾਰਕੀ ਦਾ ਉਸ ਦੇਸ਼ ਦੇ ਸਿਖਰਲੇ ਅਹੁਦੇ ’ਤੇ ਪਹੁੰਚਦਾ ਮਹਿਲਾ ਸਸ਼ਕਤੀਕਰਨ ਦੀ ਇੱਕ ਸ਼ਾਨਦਾਰ ਉਦਾਹਰਨ ਹੈ।’’