ਐੱਸਯੂਵੀ ਦਰਿਆ ’ਚ ਡਿੱਗੀ, ਦੋ ਮੌਤਾਂ
ਸ਼ਿਮਲਾ, 13 ਜੁਲਾਈਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਐੱਸਯੂਵੀ ਵਾਹਨ ਦੇ ਸ਼ਾਲਵੀ ਦਰਿਆ ਵਿੱਚ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਦਸ ਸਾਲ ਦਾ ਲੜਕਾ ਲਾਪਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਇਹ...
Advertisement
ਸ਼ਿਮਲਾ, 13 ਜੁਲਾਈਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਐੱਸਯੂਵੀ ਵਾਹਨ ਦੇ ਸ਼ਾਲਵੀ ਦਰਿਆ ਵਿੱਚ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਦਸ ਸਾਲ ਦਾ ਲੜਕਾ ਲਾਪਤਾ ਹੈ।
ਪੁਲੀਸ ਨੇ ਅੱਜ ਦੱਸਿਆ ਕਿ ਇਹ ਹਾਦਸਾ ਸ਼ਨਿਚਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕਾਂ ਦੀ ਪਛਾਣ ਗੁਰਮੇਲ ਲਾਲ ਵਾਸੀ ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਅਤੇ ਕੁਮਾਰ ਸੂਚੀ ਵਾਸੀ ਨਰਵਾ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਕੇਸ਼ਵ ਕੁਮਾਰ ਅਤੇ ਬਲਵਿੰਦਰ ਸ਼ਾਮਲ ਹਨ। ਇਹ ਦੋਵੇਂ ਨਵਾਂ ਸ਼ਹਿਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਬਲਵਿੰਦਰ ਦਾ ਲੜਕਾ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਅਤੇ ਲਾਪਤਾ ਹੈ। ਉਨ੍ਹਾਂ ਦੱਸਿਆ ਕਿ ਰਾਹਤ ਟੀਮਾਂ ਵੱਲੋਂ ਜ਼ਖ਼ਮੀਆਂ ਨੂੰ ਨਰਵਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਲਾਪਤਾ ਲੜਕੇ ਦੀ ਭਾਲ ਜਾਰੀ ਹੈ। -ਪੀਟੀਆਈ
Advertisement
Advertisement
×