ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੂੰ ਛੇ ਮਹੀਨਿਆਂ ਦੇ ਅੰਦਰ ਆਪਣਾ ਸਰਕਾਰੀ ਬੰਗਲਾ ਅਸਟੇਟ ਅਧਿਕਾਰੀ ਹਵਾਲੇ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਕਿ ਕਿ ਬੰਗਲੇ ਦੀ ਅਲਾਟਮੈਂਟ ਪੰਜ ਸਾਲਾਂ ਲਈ ਕੀਤੀ ਗਈ ਸੀ ਅਤੇ ਇਹ ਮਿਆਦ ਖਤਮ ਹੋ ਗਈ ਹੈ। ਜੱਜ ਨੇ ਕਿਹਾ ਕਿ ਅਦਾਲਤ ਨੂੰ ਅਜਿਹੇ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਏ, ਜਿਸ ਤਹਿਤ ਜ਼ੈੱਡ ਸੁਰੱਖਿਆ ਵਾਲੇ ਕਿਸੇ ਵਿਅਕਤੀ ਨੂੰ ਸਰਕਾਰੀ ਰਿਹਾਇਸ਼ ਦੀ ਲੋੜ ਹੋਵੇ। -ਪੀਟੀਆਈ