ਨਵੀਂ ਦਿੱਲੀ, 27 ਮਈ
ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਮੈਜਿਸਟ੍ਰੇਟ ਅਦਾਲਤ ਨੇ ਰੱਦ ਕਰ ਦਿੱਤੀ। ਪਹਿਲਾਂ ਅਦਾਲਤ ਨੇ ਇਸ ’ਤੇ ਸ਼ਾਮ 4 ਵਜੇ ਤੱਕ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਉਸ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਨੂੰ 24 ਮਈ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।