ਨਵੀਂ ਦਿੱਲੀ, 12 ਅਕਤੂਬਰ
ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਫਿਲਮ ਨਿਰਮਾਤਾ ਸਾਜਿਦ ਖਾਨ ਨੂੰ ਬਿੱਗ ਬੌਸ ’ਚੋਂ ਬਾਹਰ ਕਰਨ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੂੰ ਪੱਤਰ ਲਿਖਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਦਿੱਲੀ ਪੁਲੀਸ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰੇ।