ਨਵੀਂ ਦਿੱਲੀ: ਇਥੋਂ ਦੀ ਅਦਾਲਤ ਨੇ ਲੌਕਡਾਊਨ ਦੌਰਾਨ ਤਬਲੀਗੀ ਜਮਾਤ ਦੇ ਪ੍ਰੋਗਰਾਮ ’ਚ ਸ਼ਾਮਲ ਹੋ ਕੇ ਵੀਜ਼ਾ ਨਿਯਮਾਂ ਦਾ ਉਲੰਘਣ ਕਰਨ ਵਾਲੇ ਇੰਡੋਨੇਸ਼ੀਆ, ਕਿਰਗਿਜ਼ਸਤਾਨ ਅਤੇ ਦੱਖਣੀ ਅਫ਼ਰੀਕਾ ਦੇ 53 ਵਿਅਕਤੀਆਂ ਨੂੰ ਜੁਰਮਾਨਾ ਭਰਨ ਮਗਰੋਂ ਰਿਹਾਅ ਕਰਨ ਦੀ ਅੱਜ ਇਜਾਜ਼ਤ ਦੇ ਦਿੱਤੀ ਹੈ। ਇਨ੍ਹਾਂ ਵਿਅਕਤੀਆਂ ਨੇ ਆਪਣਾ ਜੁਰਮ ਮੰਨਦਿਆਂ ਘੱਟ ਸਜ਼ਾ ਸੁਣਾਏ ਜਾਣ ਦੀ ਅਰਜ਼ੀ ਦਿੱਤੀ ਸੀ। ਇੰਡੋਨੇਸ਼ੀਆ ਦੇ 40, ਕਿਰਗਿਜ਼ਸਤਾਨ ਦੇ 12 ਅਤੇ ਦੱਖਣੀ ਅਫ਼ਰੀਕਾ ਦੇ ਇਕ ਵਿਅਕਤੀ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਭਰਨ ਮਗਰੋਂ ਰਿਹਾਅ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਡਿਫੈਂਸ ਕਾਲੋਨੀ ਦੇ ਸਬ-ਡਿਵੀਜ਼ਨਲ ਮੈਜਿਸਟਰੇਟ, ਲਾਜਪਤ ਨਗਰ ਦੇ ਸਹਾਇਕ ਪੁਲੀਸ ਕਮਿਸ਼ਨਰ ਅਤੇ ਨਿਜ਼ਾਮੂਦੀਨ ਦੇ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। -ਪੀਟੀਆਈ