ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਸਤੰਬਰ
ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਵਤਾਰ ਸਿੰਘ ਹਿੱਤ ਦਾ ਅੱਜ ਸਵੇਰੇ ਕਰੀਬ 8 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਬੀਤੇ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ। ਬਾਦਲ ਪਰਿਵਾਰ ਦੇ ਉਹ ਵਫ਼ਾਦਾਰਾਂ ਵਿੱਚੋਂ ਸਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਨਗਰ ਨਿਗਮ ਦੇ ਕੌਂਸਲਰ ਵੀ ਰਹਿ ਚੁੱਕੇ ਸਨ।