ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾਨ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 19 ਜਨਵਰੀ

ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦੇਸ਼ ਦੀਆਂ ਕਿਸਾਨ ਯੂਨੀਅਨਾਂ ਦੇ 40 ਨੁਮਾਇੰਦੇ ਬੁੱਧਵਾਰ ਨੂੰ ਵਿਗਿਆਨ ਭਵਨ ਵਿੱਚ ਤਿੰਨ ਕੇਂਦਰੀ ਮੰਤਰੀਆਂ ਨਾਲ 10ਵੇਂ ਗੇੜ ਦੀ ਗੱਲਬਾਤ ਕਰਨਗੇ। ਭਲਕ ਲਈ ਤਜਵੀਜ਼ਤ ਇਸ ਮੀਟਿੰਗ ਤੋਂ ਪਹਿਲਾਂ ਅੱਜ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਆਗੂਆਂ ਨੇ ਆਪਸ ਵਿੱਚ ਗੱਲਬਾਤ ਕਰਕੇ ਮੀਟਿੰਗ ਲਈ ਰਣਨੀਤੀ ਘੜੀ। ਉਂਜ ਕਿਸਾਨ ਆਗੂਆਂ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਨੂੰ ਇਸ ਮੀਟਿੰਗ ਤੋਂ ਵੀ ਕੋਈ ਬਹੁਤੀ ਉਮੀਦ ਨਹੀਂ ਹੈ। ਚੇਤੇ ਰਹੇ ਕਿ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇੇ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਨੂੰ ਸਲਾਹ ਦਿੱਤੀ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਆਪਣੀ ਅੜੀ ਛੱਡ ਕੇ ਕਾਨੂੰਨਾਂ ਦੀਆਂ ਮੱਦਾਂ ’ਤੇ ਚਰਚਾ ਕਰਨ ਲਈ ਹੀ 10ਵੇਂ ਗੇੜ ਦੀ ਗੱਲਬਾਤ ’ਚ ਆਉਣ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ ਵਿੱਚ ‘ਐੱਨਆਈਏ’ ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀ ਆਗੂਆਂ ਤੇ ਹੋਰਨਾਂ ਨੂੰ ਭੇਜੇ ਸੰਮਨਾਂ/ਨੋਟਿਸਾਂ ਦਾ ਮੁੱਦਾ ਕੇਂਦਰੀ ਮੰਤਰੀਆਂ ਕੋਲ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All