ਕੈਬਨਿਟ ਕਮੇਟੀ ਅਤੇ ਕਿਸਾਨ ਜਥੇਬੰਦੀ ’ਚ ਗੱਲਬਾਤ ਬੇਸਿੱਟਾ ਰਹੀ

ਕਿਸਾਨ ਧਿਰ ਵੱਲੋਂ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗਾਂ 'ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕੈਬਨਿਟ ਕਮੇਟੀ ਅਤੇ ਕਿਸਾਨ ਜਥੇਬੰਦੀ ’ਚ ਗੱਲਬਾਤ ਬੇਸਿੱਟਾ ਰਹੀ

ਚਰਨਜੀਤ ਭੁੱਲਰ

ਚੰਡੀਗੜ੍ਹ, 29 ਅਕਤੂਬਰ

ਪੰਜਾਬ ਸਰਕਾਰ ਦੀ ਕੈਬਨਿਟ ਕਮੇਟੀ ਅਤੇ ਬੀਕੇਯੂ (ਉਗਰਾਹਾਂ) ਦਰਮਿਆਨ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗ ਖਾਲੀ ਕਰਵਾਉਣ ਲਈ ਹੋਈ ਮੀਟਿੰਗ ਫੇਲ੍ਹ ਹੋ ਗਈ। ਕਿਸਾਨ ਧਿਰ ਨੇ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗਾਂ 'ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੈਬਨਿਟ ਕਮੇਟੀ ਨੇ ਕਿਸਾਨ ਧਿਰ ਨੂੰ ਇਹ ਰੇਲ ਮਾਰਗ ਖਾਲੀ ਕਰਨ ਲਈ ਮੁੜ ਵਿਚਾਰ ਕਰਨ ਵਾਸਤੇ ਆਖਿਆ ਹੈ। ਦੱਸਣਯੋਗ ਹੈ ਕਿ ਇਸ ਵੇਲੇ ਰਾਜਪੁਰਾ ਥਰਮਲ ਪਲਾਂਟ ਅਤੇ ਬਣਾਂਵਾਲੀ ਥਰਮਲ ਪਲਾਂਟ ਦੇ ਐਨ ਕੋਲ ਰੇਲ ਮਾਰਗ 'ਤੇ ਕਿਸਾਨ ਬੈਠੇ ਹਨ ਜਿਨ੍ਹਾਂ ਦਾ ਬਹਾਨਾ ਬਣਾ ਕੇ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨ ਧਿਰਾਂ ਨਾਲ ਗੱਲਬਾਤ ਕਰਨ ਵਾਸਤੇ ਕੈਬਨਿਟ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨਾਲ ਅੱਜ ਇੱਥੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All