ਅਹਿਮਦਾਬਾਦ, 28 ਅਪਰੈਲ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤੇ ਚੀਨ ਵਿਚਾਲੇ ਗੱਲਬਾਤ ਸੁਚਾਰੂ ਢੰਗ ਨਾਲ ਅਤੇ ਚੰਗੇ ਮਾਹੌਲ ਵਿੱਚ ਚੱਲ ਰਹੀ ਹੈ ਅਤੇ ਭਾਰਤ ਕਦੇ ਨਹੀਂ ਝੁਕੇਗਾ। ਲੋਕ ਸਭਾ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਵਾਸਤੇ ਪ੍ਰਚਾਰ ਕਰਨ ਲਈ ਅਹਿਮਦਾਬਾਦ ਵਿੱਚ ਪਹੁੰਚ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਫੌਜ ਨਜ਼ਰੀਏ ਤੋਂ ਇਕ ਸ਼ਕਤੀਸ਼ਾਲੀ ਦੇਸ਼ ਬਣ ਗਿਆ ਹੈ ਅਤੇ ਆਪਣੇ ਗੁਆਂਢੀਆਂ ਨਾਲ ਚੰਗੇ ਸਬੰਧ ਬਣਾ ਕੇ ਰੱਖਣਾ ਚਾਹੁੰਦਾ ਹੈ। -ਪੀਟੀਆਈ