ਨਵੀਂ ਦਿੱਲੀ, 10 ਮਾਰਚ
ਭਾਰਤ ਨੇ ਕਿਹਾ ਹੈ ਕਿ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਬਕਾਇਆ ਪਏ ਮੁੱਦਿਆਂ ਨੂੰ ਸੁਲਝਾਉਣ ਲਈ ਚੀਨ ਨਾਲ ਵਾਰਤਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ’ਚ ਸ਼ਾਂਤੀ ਬਹਾਲੀ ਲਈ ਫ਼ੌਜਾਂ ਪਿੱਛੇ ਹਟਾਉਣ ਦਾ ਮਕਸਦ ਛੇਤੀ ਪੂਰਾ ਕੀਤਾ ਜਾਵੇਗਾ।
ਲੋਕ ਸਭਾ ’ਚ ਇਕ ਸਵਾਲ ਦੇ ਜਵਾਬ ’ਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ 19 ਫਰਵਰੀ ਨੂੰ ਚੀਨੀ ਜਵਾਨਾਂ ਨੂੰ ਮਰਨ ਉਪਰੰਤ ਪੁਰਸਕਾਰਾਂ ਨਾਲ ਨਿਵਾਜਿਆ ਹੈ ਜਿਸ ਤੋਂ ਮੰਨਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਜਵਾਨ ਵੀ ਗਲਵਾਨ ਘਾਟੀ ’ਚ ਮਾਰੇ ਗਏ ਸਨ। ਆਪਣੇ ਜਵਾਬ ’ਚ ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਚੀਨ ਨਾਲ ਪੈਂਗੌਂਗ ਝੀਲ ਦੇ ਉੱਤਰੀ ਅਤੇ ਦੱਖਣੀ ਕੰਢਿਆਂ ਤੋਂ ਫ਼ੌਜਾਂ ਪਿੱਛੇ ਹਟਾਉਣ ਦੇ ਕੀਤੇ ਗਏ ਸਮਝੌਤੇ ਬਾਰੇ ਸੰਸਦ ’ਚ ਕੀਤੇ ਗਏ ਐਲਾਨ ਦਾ ਵੀ ਜ਼ਿਕਰ ਕੀਤਾ।
-ਪੀਟੀਆਈ