ਨਵੀਂ ਦਿੱਲੀ, 10 ਦਸੰਬਰ
ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਵਾਪਰੇ ਹੈਲੀਕਾਪਟਰ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਧਿਕਾਰੀਆਂ ਅਨੁਸਾਰ ਉਹ ਬੰਗਲੂਰੂ ਦੇ ਕਮਾਂਡ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਤਾਮਿਲਨਾਡੂ ਦੇ ਵਲਿੰਗਟਨ ਹਸਪਤਾਲ ਤੋਂ ਬੰਗਲੂਰੂ ਸ਼ਿਫਟ ਕੀਤਾ ਗਿਆ ਸੀ। ਇਸ ਹਾਦਸੇ ਵਿੱਚ ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੂਲਿਕਾ ਸਣੇ ਸੁਰੱਖਿਆ ਦਲਾਂ ਦੇ 11 ਅਧਿਕਾਰੀਆਂ ਦੀ ਮੌਤ ਹੋ ਗਈ ਸੀ। -ਪੀਟੀਆਈ