ਤਾਮਿਲਨਾਡੂ ਰੈਲੀ ਭਗਦੜ: ਚੀਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ
ਚੀਨ ਨੇ ਸੋਮਵਾਰ ਨੂੰ ਤਾਮਿਲਨਾਡੂ ਦੇ ਕਰੂਰ ਕਸਬੇ ਵਿੱਚ ਅਦਾਕਾਰ-ਰਾਜਨੇਤਾ ਵਿਜੇ ਦੀ ਅਗਵਾਈ ਵਾਲੀ ਰੈਲੀ ਵਿੱਚ ਭਗਦੜ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ "ਡੂੰਘੀ ਸੰਵੇਦਨਾ" ਅਤੇ ਹਮਦਰਦੀ ਪ੍ਰਗਟ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਮਚੀ ਇਸ ਭਗਦੜ...
Advertisement
ਚੀਨ ਨੇ ਸੋਮਵਾਰ ਨੂੰ ਤਾਮਿਲਨਾਡੂ ਦੇ ਕਰੂਰ ਕਸਬੇ ਵਿੱਚ ਅਦਾਕਾਰ-ਰਾਜਨੇਤਾ ਵਿਜੇ ਦੀ ਅਗਵਾਈ ਵਾਲੀ ਰੈਲੀ ਵਿੱਚ ਭਗਦੜ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ "ਡੂੰਘੀ ਸੰਵੇਦਨਾ" ਅਤੇ ਹਮਦਰਦੀ ਪ੍ਰਗਟ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਮਚੀ ਇਸ ਭਗਦੜ ਵਿੱਚ 41 ਵਿਅਕਤੀ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੁਓ ਜਿਆਕੁਨ ਨੇ ਇੱਥੇ ਇੱਕ ਮੀਡੀਆ ਬ੍ਰੀਫਿੰਗ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, ‘‘ਅਸੀਂ ਪੀੜਤਾਂ ਲਈ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ, ਅਤੇ ਸਾਡਾ ਦਿਲ ਉਨ੍ਹਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਪ੍ਰਤੀ ਹੈ।’’
Advertisement
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਚੀਨੀ ਦੂਤਾਵਾਸ ਨੇ ਆਪਣੀ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਵੀ ਚੀਨੀ ਨਾਗਰਿਕ ਦੀ ਮੌਤ ਜਾਂ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।
Advertisement