ਚੇਨਈ, 9 ਅਕਤੂਬਰ
ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਦੇ ਨੇਤਾ ਤੇ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੂੰ ਅੱਜ ਇੱਥੇ ਹੋਈ ਪਾਰਟੀ ਦੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਸੂਤਰਾਂ ਅਨੁਸਾਰ ਨਵੀਂ ਬਣੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਸਟਾਲਿਨ ਨੂੰ ਪਾਰਟੀ ਦੇ ਸਰਵਉੱਚ ਉੱਚ ਅਹੁਦੇ ਲਈ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ ਗਿਆ।