ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਾਮਿਲਨਾਡੂ: ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ, 11 ਮੌਤਾਂ

ਤਾਮਿਲਨਾਡੂ ਦੇ ਸਿਵਾਗੰਗਾ ਨੇੜੇ ਐਤਵਾਰ ਨੂੰ ਦੋ ਸਰਕਾਰੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਪੁਲੀਸ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ ਇਸ ਹਾਦਸੇ ਵਿੱਚ ਸਾਰੇ 11 ਵਿਅਕਤੀਆਂ -...
. (PTI Photo)
Advertisement
ਤਾਮਿਲਨਾਡੂ ਦੇ ਸਿਵਾਗੰਗਾ ਨੇੜੇ ਐਤਵਾਰ ਨੂੰ ਦੋ ਸਰਕਾਰੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਪੁਲੀਸ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ ਇਸ ਹਾਦਸੇ ਵਿੱਚ ਸਾਰੇ 11 ਵਿਅਕਤੀਆਂ - 9 ਔਰਤਾਂ ਅਤੇ 2 ਪੁਰਸ਼ - ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।
ਮੁੱਖ ਮੰਤਰੀ ਐੱਮ .ਕੇ. ਸਟਾਲਿਨ ਨੇ ਇਸ ਹਾਦਸੇ ਅਤੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਕੇ.ਆਰ. ਪੇਰੀਯਾਕਰੁਪਨ ਨੂੰ ਪ੍ਰਭਾਵਿਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨ ਅਤੇ ਜ਼ਖਮੀਆਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਪ੍ਰਤੀ ਵਿਅਕਤੀ, ਗੰਭੀਰ ਜ਼ਖਮੀਆਂ ਲਈ 1 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 50,000 ਰੁਪਏ ਦੇ ਐਕਸ-ਗ੍ਰੇਸ਼ੀਆ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪੀ ਐੱਮ ਕੇ ਅਤੇ ਏਐੱਮਐੱਮਕੇ ਸਮੇਤ ਹੋਰ ਪਾਰਟੀਆਂ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।
ਹਾਦਸੇ ਦੇ ਕਾਰਨ ਬਾਰੇ ਪੁਲਿਸ ਅਧਿਕਾਰੀ ਨੇ ਕਿਹਾ, "ਇਹ ਆਹਮੋ-ਸਾਹਮਣੇ ਟੱਕਰ ਸੀ, ਪਰ ਕਾਰਨ ਸਪੱਸ਼ਟ ਨਹੀਂ ਹੈ, ਅਸੀਂ ਇਸ ਦੀ ਜਾਂਚ ਕਰ ਰਹੇ ਹਾਂ।" ਸਿਵਾਗੰਗਾ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਦੇਖਭਾਲ ਅਤੇ ਇਲਾਜ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।
ਇਹ ਹਾਦਸਾ ਕਾਰਾਈਕੁੜੀ ਤੋਂ ਲਗਪਗ 15 ਕਿਲੋਮੀਟਰ ਦੂਰ, ਤਿਰੂਪੱਤੂਰ-ਪਿੱਲਯਾਰਪੱਟੀ ਰੂਟ 'ਤੇ ਨਾਚੀਆਪੁਰਮ ਪੁਲੀਸ ਹੱਦ ਦੇ ਅਧੀਨ ਤਿਰੂਪੱਤੂਰ ਨੇੜੇ ਵੈਰਾਵਨਪੱਟੀ ਵਿਖੇ ਵਾਪਰਿਆ।
Advertisement
Show comments