ਕਾਲਾਕੁਰਿਚੀ (ਤਾਮਿਲਨਾਡੂ), 18 ਜੁਲਾਈ
ਤਾਮਿਲਨਾਡੂ ਵਿੱਚ ਇਕ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਕਾਲਾਕੁਰਿਚੀ ਨੇੜੇ ਇਕ ਸਕੂਲ ਦੇ ਦੋ ਅਧਿਆਪਕਾਂ ਨੂੰ ਅੱਜ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਹੋਈਆਂ ਹਿੰਸਕ ਘਟਨਾਵਾਂ ਅਤੇ ਸਕੂਲ ਵਿੱਚ ਭੰਨਤੋੜ ਕਰਨ ਦੇ ਦੋਸ਼ ਵਿੱਚ ਕਰੀਬ 300 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛ ਪੜਤਾਲ ਜਾਰੀ ਹੈ। ਅਧਿਕਾਰੀਆਂ ਮੁਤਾਬਕ ਲੜਕੀ ਦੀ ਮੌਤ ਦੇ ਮਾਮਲੇ ’ਚ ਐਤਵਾਰ ਨੂੰ 70 ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਸੀ, ਜਦਕਿ ਸਕੂਲ ਪ੍ਰਬੰਧਨ ’ਚ ਸੀਨੀਅਰ ਅਹੁਦਿਆਂ ’ਤੇ ਰਹੀ ਇਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਗਣਿਤ ਅਤੇ ਕੈਮਿਸਟਰੀ ਪੜ੍ਹਾਉਣ ਵਾਲੇ ਦੋ ਅਧਿਆਪਕਾਂ ’ਤੇ ਪੜ੍ਹਾਈ ਦੇ ਨਾਂ ’ਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਏਜੰਸੀ