2030 ਤੱਕ ਇੱਕ ਅਰਬ ਡਾਲਰ ਦੀ ਹਲਦੀ ਬਰਾਮਦ ਕਰਨ ਦਾ ਟੀਚਾ: ਸ਼ਾਹ
ਹੈਦਰਾਬਾਦ, 29 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੇਂਦਰ ਨੇ 2030 ਤੱਕ ਇੱਕ ਅਰਬ ਅਮਰੀਕੀ ਡਾਲਰ ਮੁੱਲ ਦੀ ਹਲਦੀ ਬਰਾਮਦ ਕਰਨ ਦਾ ਟੀਚਾ ਮਿੱਥਿਆ ਹੈ। ਨਿਜ਼ਾਮਾਬਾਦ ’ਚ ਹਲਦੀ ਬੋਰਡ ਦੇ ਕੌਮੀ ਹੈੱਡਕੁਆਰਟਰ ਦੇ ਉਦਘਾਟਨ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੋਰਡ ਪੈਕਿੰਗ, ਬਰਾਂਡਿੰਗ, ਮਾਰਕੀਟਿੰਗ ਤੇ ਬਰਾਮਦ ’ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਕਿਹਾ ਕਿ ਹਲਦੀ ਬੋਰਡ ਕਿਸਾਨਾਂ ਲਈ ਲਾਭਕਾਰੀ ਮੁੱਲ ਯਕੀਨੀ ਬਣਾਉਣ, ਉਨ੍ਹਾਂ ਦੇ ਉਤਪਾਦ ਦੀ ਬਰਾਮਦ ਅਤੇ ਨਾਲ ਹੀ ਖੋਜ ਤੇ ਵਿਕਾਸ ਲਈ ਕੰਮ ਕਰੇਗਾ।
ਸ਼ਾਹ ਨੇ ਕਿਹਾ, ‘ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਭਾਰਤ ਸਰਕਾਰ ਨੇ 2030 ਤੱਕ ਇੱਕ ਅਰਬ ਅਮਰੀਕੀ ਡਾਲਰ ਮੁੱਲ ਦੀ ਹਲਦੀ ਦੀ ਬਰਾਮਦ ਕਰਨ ਦਾ ਟੀਚਾ ਰੱਖਿਆ ਹੈ। ਅਸੀਂ ਇਹ ਟੀਚਾ ਹਾਸਲ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਜੋ (ਹਲਦੀ) ਬੋਰਡ ਬਣੇਗਾ, ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰੇਗਾ ਕਿ ਹਲਦੀ ਦਾ ਵੱਧ ਤੋਂ ਵੱਧ ਮੁੱਲ ਕਿਸਾਨਾਂ ਤੱਕ ਪੁੱਜੇ।’ ਸ਼ਾਹ ਨੇ ਕਿਹਾ ਕਿ 2023 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਲੰਗਾਨਾ ’ਚ ਹਲਦੀ ਬੋਰਡ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਸ ਸਬੰਧੀ ਬਾਅਦ ਵਿੱਚ ਹੁਕਮ ਵੀ ਜਾਰੀ ਕੀਤੇ ਗਏ ਸਨ। ਇਸ ਤੋਂ ਪਹਿਲਾਂ ਹੈਦਰਾਬਾਦ ਦੇ ਬੇਗਮਪੇਟ ਹਵਾਈ ਅੱਡੇ ’ਤੇ ਪਹੁੰਚਣ ’ਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਤੇ ਹੋਰ ਆਗੂਆਂ ਨੇ ਅਮਿਤ ਸ਼ਾਹ ਦਾ ਸਵਾਗਤ ਕੀਤਾ। -ਪੀਟੀਆਈ
ਮਾਓਵਾਦੀਆਂ ਨੂੰ ਮੁੱਖ ਧਾਰਾ ’ਚ ਸ਼ਾਮਲ ਹੋਣ ਦਾ ਸੱਦਾ
ਹੈਦਰਾਬਾਦ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਓਵਾਦੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਾਬੰਦੀਸ਼ੁਦਾ ਜਥੇਬੰਦੀ ਦੇ ਕਾਰਕੁਨਾਂ ਨੂੰ ਹਥਿਆਰ ਛੱਡ ਕੇ ਪੁਲੀਸ ਸਾਹਮਣੇ ਆਤਮ-ਸਮਰਪਣ ਕਰ ਦੇਣਾ ਚਾਹੀਦਾ ਹੈ ਅਤੇ ਮੁੱਖ ਧਾਰਾ ’ਚ ਸ਼ਾਮਲ ਹੋਣਾ ਚਾਹੀਦਾ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ’ਤੇ ਸਵਾਲ ਉਠਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਪਰੇਸ਼ਨ ਦੇ ਅਸਰ ਨੂੰ ਸਮਝਣ ਲਈ ਪਾਕਿਸਤਾਨ ਦਾ ਕਮਜ਼ੋਰ ਅਕਸ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ