ਤਰਨ ਤਾਰਨ ਜ਼ਿਮਨੀ ਚੋਣ: ਭਾਜਪਾ ਵੱਲੋਂ ਹਰਜੀਤ ਸੰਧੂ ਉਮੀਦਵਾਰ
ਪੰਜਾਬ ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੇਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ‘ਆਪ’ ਅਤੇ ਕਾਂਗਰਸ ਨੇ ਹਾਲੇ ਤੱਕ...
Advertisement
ਪੰਜਾਬ ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੇਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ‘ਆਪ’ ਅਤੇ ਕਾਂਗਰਸ ਨੇ ਹਾਲੇ ਤੱਕ ਆਪਣੇ ਉਮੀਦਵਾਰ ਨਹੀਂ ਐਲਾਨੇ ਹਨ। ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਤਰਨ ਤਾਰਨ ਜ਼ਿਮਨੀ ਚੋਣ ਦਾ ਹਾਲੇ ਐਲਾਨ ਨਹੀਂ ਹੋਇਆ ਹੈ ਪਰ ਸਿਆਸੀ ਸਰਗਰਮੀਆਂ ਭਖ ਗਈਆਂ ਹਨ। ਹਰਜੀਤ ਸਿੰਘ ਸੰਧੂ (40) ਭਾਜਪਾ ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਨ। ਉਹ 2022 ’ਚ ਭਾਜਪਾ ’ਚ ਸ਼ਾਮਲ ਹੋਏ ਸਨ। ਉਸ ਤੋਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ’ਚ ਸਨ। ਉਹ 2007 ’ਚ ਯੂਥ ਅਕਾਲੀ ਦਲ ’ਚ ਸ਼ਾਮਲ ਹੋਏ ਸਨ।
Advertisement
Advertisement