ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਭਲਕੇ 13 ਅਕਤੂਬਰ ਤੋਂ ਸ਼ੁਰੂ ਹੋਵੇਗਾ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਭਲਕੇ ਜ਼ਿਮਨੀ ਚੋਣ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਜਿਸ ਮਗਰੋਂ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਅਤੇ 22 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ ਤੇ ਨਤੀਜਾ 14 ਨਵੰਬਰ ਨੂੰ ਆਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।
+
Advertisement
Advertisement
Advertisement
×