ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਫਰਵਰੀ
ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਤਹਿਸੀਲ ਪੱਟੀ ਦੇ ਕਿਸਾਨ ਜੋਗਿੰਦਰ ਸਿੰਘ (65 ਸਾਲ) ਪੁੱਤਰ ਭਾਨ ਸਿੰਘ ਨੂੰ ਤਬੀਅਤ ਖ਼ਰਾਬ ਹੋਣ ਕਰਕੇ ਬੀਤੀ ਸ਼ਾਮ ਸੋਨੀਪਤ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਸਿੰਘੂ ਬਾਰਡਰ ਵਿਖੇ ਉਹ ਕਈ ਦਿਨਾਂ ਤੋਂ ਕਿਸਾਨ ਮੋਰਚੇ ਵਿੱਚ ਸ਼ਾਮਲ ਸੀ।