ਨਵੀਂ ਦਿੱਲੀ: ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਰਸੋਨਲ ਮੰਤਰਾਲੇ ਨੇ ਦੱਸਿਆ ਕਿ ਸ੍ਰੀ ਕਪੂਰ ਹਿਮਾਚਲ ਪ੍ਰਦੇਸ਼ ਕੇਡਰ ਦੇ 1987 ਬੈਚ ਦੇ ਆਈਏਐੱਸ ਅਧਿਕਾਰੀ ਹਨ, ਜੋ 30 ਨਵੰਬਰ 2021 ਨੂੰ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ’ਚੋਂ ਸੇਵਾਮੁਕਤ ਹੋਏ ਸਨ। ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸ੍ਰੀ ਕਪੂਰ ਦੀ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਸੀਨੀਅਰ ਨੌਕਰਸ਼ਾਹਾਂ ਹਰੀ ਰੰਜਨ ਰਾਓ ਤੇ ਆਤਿਸ਼ ਚੰਦਰ ਨੂੰ ਪੀਐੱਮਓ ਵਿੱਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ