ਨਵੀਂ ਦਿੱਲੀ, 2 ਮਈ
ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਅੱਜ ਪਰਸੋਨਲ ਮੰਤਰਾਲੇ ਨੇ ਜਾਰੀ ਕੀਤੇ। ਤਰੁਣ ਕਪੂਰ ਹਿਮਾਚਲ ਪ੍ਰਦੇਸ਼ ਕੇਡਰ ਦੇ 1987 ਬੈਚ ਦੇ ਆਈਏਐਸ ਅਧਿਕਾਰੀ ਸਨ ਜੋ 30 ਨਵੰਬਰ 2021 ਨੂੰ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਵਜੋਂ ਸੇਵਾਮੁਕਤ ਹੋ ਗਏ ਸਨ