ਪਾਕਿ ਦੀ ਜਿੱਤ ’ਤੇ ਖ਼ੁਸ਼ੀ ਮਨਾਉਣ ਦੇ ਦੋਸ਼ ਹੇਠ ਅਧਿਆਪਕਾ ਗ੍ਰਿਫ਼ਤਾਰ

ਪਾਕਿ ਦੀ ਜਿੱਤ ’ਤੇ ਖ਼ੁਸ਼ੀ ਮਨਾਉਣ ਦੇ ਦੋਸ਼ ਹੇਠ ਅਧਿਆਪਕਾ ਗ੍ਰਿਫ਼ਤਾਰ

ਜੈਪੁਰ/ਆਗਰਾ: ਟੀ20 ਵਿਸ਼ਵ ਕੱਪ ਮੈਚ ’ਚ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਮਗਰੋਂ ਗੁਆਂਢੀ ਮੁਲਕ ਦੀ ਜਿੱਤ ’ਤੇ ਜਸ਼ਨ ਮਨਾਉਣ ਦੇ ਦੋਸ਼ ਹੇਠ ਉਦੈਪੁਰ ਵਿਚ ਇਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਗਰਾ ਵਿਚ ਕਸ਼ਮੀਰ ਨਾਲ ਸਬੰਧਤ ਇੰਜਨੀਅਰਿੰਗ ਦੇ ਤਿੰਨ ਵਿਦਿਆਰਥੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਵਟਸਐਪ ਉਤੇ ਇਤਰਾਜ਼ਯੋਗ ਮੈਸੇਜ ਪਾਉਣ ਦਾ ਦੋਸ਼ ਹੈ। ਇਸ ਤਰ੍ਹਾਂ ਦੇ ਕੇਸ ਜੰਮੂ ਕਸ਼ਮੀਰ ਵਿਚ ਵੀ ਦਰਜ ਹੋਏ ਹਨ। ਸੋਸ਼ਲ ਮੀਡੀਆ ਪੋਸਟਾਂ ਵਿਚ ਵਿਦਿਆਰਥੀ ਤੇ ਹੋਰ ਇਤਰਾਜ਼ਯੋਗ ਨਾਅਰੇਬਾਜ਼ੀ ਕਰਦੇ, ਪਾਕਿਸਤਾਨ ਦੀ ਜਿੱਤ ਦੀ ਖ਼ੁਸ਼ੀ ਮਨਾਉਂਦੇ ਨਜ਼ਰ ਆਏ ਸਨ। ਉਦੈਪੁਰ ਦੇ ਨੀਰਜਾ ਮੋਦੀ ਸਕੂਲ ਨੇ ਨਫੀਸਾ ਅਟਾਰੀ ਨੂੰ ਕੱਢ ਦਿੱਤਾ ਹੈ। ਉਸ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵੀ ਕਾਲਜ ਮੈਨੇਜਮੈਂਟ ਨੇ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਵਿਦਿਆਰਥੀਆਂ ਤੇ ਅਧਿਆਪਕਾ ਨੇ ਵਟਸਐਪ ਸਟੇਟਸ ਪਾਉਣ ਲਈ ਮੁਆਫ਼ੀ ਮੰਗੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All