ਨਵੀਂ ਦਿੱਲੀ, 29 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਸਿੱਖਿਆ ਤਿੰਨ ਅਜਿਹੇ ਖੇਤਰ ਹਨ, ਜਿਨ੍ਹਾਂ ਵਿਚ ਤਕਨਾਲੋਜੀ ਵੱਡੀ ਭੂਮਿਕਾ ਨਿਭਾਅ ਸਕਦੀ ਹੈ। ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਵੱਖ-ਵੱਖ ਪਰਉਪਕਾਰੀ ਕੰਮਾਂ ਨਾਲ ਜੁੜੇ ਬਿਲ ਗੇਟਸ ਨਾਲ ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਉਹ ਦੁਨੀਆ ‘ਚ ਡਿਜੀਟਲ ਵੰਡ ਬਾਰੇ ਸੁਣਦੇ ਸਨ ਅਤੇ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਭਾਰਤ ‘ਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ‘ਮੈਂ ਡਿਜੀਟਲ ਵੰਡ ਨਹੀਂ ਹੋਣ ਦਿਆਂਗਾ, ਅਸੀਂ ਡਿਜੀਟਲ ਬੁਨਿਆਦੀ ਢਾਂਚੇ ਨੂੰ ਪਿੰਡਾਂ ਤੱਕ ਲੈ ਕੇ ਜਾਵਾਂਗੇ।’