ਨਵੀਂ ਦਿੱਲੀ: ਸਿਆਸੀ ਵਿਸ਼ਲੇਸ਼ਕ ਤਹਿਸੀਨ ਪੂਨਾਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਰੈਲੀ ਦੌਰਾਨ ਦਿੱਤੇ ਭਾਸ਼ਨ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਉਸ ਨੇ ਕਥਿਤ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਫਿਰਕੂ ਆਧਾਰ ’ਤੇ ਚੋਣਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਤਹਿਸੀਨ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਆਪਣੀ ਵਕੀਲ ਦੀਪਾਲੀ ਦਿਵੇਦੀ ਰਾਹੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਹਾਲੇ ਤੱਕ ਕੁਝ ਵੀ ਨਹੀਂ ਕਿਹਾ ਗਿਆ ਹੈ। -ਪੀਟੀਆਈ