ਪਟਨਾ: ਬਿਹਾਰ ਵਿੱਚ ਸੱਤਾਧਾਰੀ ਜਨਤਾ ਦਲ (ਸੰਯੁਕਤ) ਨੇ ਅੱਜ ਆਰਜੇਡੀ ਆਗੂ ਤੇਜਸਵੀ ਯਾਦਵ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਲੋਕਾਂ ਨੂੰ ਪੈਸੇ ਵੰਡਣ ਦਾ ਦੋਸ਼ ਲਾਇਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਹੋਣੀਆਂ ਹਨ। ਜੇਡੀ (ਯੂ) ਦੇ ਤਰਜਮਾਨ ਨੀਰਜ ਕੁਮਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਯਾਦਵ ਖ਼ਿਲਾਫ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਈ ਹੈ। -ਪੀਟੀਆਈ