ਤਿਲੰਗਾਨਾ ਬੰਦ ਨੂੰ ਭਰਵਾਂ ਹੁੰਗਾਰਾ
ਤਿਲੰਗਾਨਾ ਵਿੱਚ ਪਛੜੇ ਵਰਗਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਹਾਈ ਕੋਰਟ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਛੜੇ ਵਰਗ ਲਈ 42 ਫੀਸਦ ਕੋਟੇ ’ਤੇ ਰੋਕ ਲਾਉਣ ਦੇ ਵਿਰੋਧ ਵਿੱਚ ਸੂਬਾ ਪੱਧਰੀ ਬੰਦ...
Advertisement
ਤਿਲੰਗਾਨਾ ਵਿੱਚ ਪਛੜੇ ਵਰਗਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਹਾਈ ਕੋਰਟ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਛੜੇ ਵਰਗ ਲਈ 42 ਫੀਸਦ ਕੋਟੇ ’ਤੇ ਰੋਕ ਲਾਉਣ ਦੇ ਵਿਰੋਧ ਵਿੱਚ ਸੂਬਾ ਪੱਧਰੀ ਬੰਦ ਦਾ ਸੱਦਾ ਦਿੱਤਾ ਗਿਆ ਸੀ। ਸੱਤਾਧਾਰੀ ਕਾਂਗਰਸ, ਵਿਰੋਧੀ ਧਿਰ ਬੀ ਆਰ ਐੱਸ, ਭਾਜਪਾ, ਸੀ ਪੀ ਆਈ ਅਤੇ ਸੀ ਪੀ ਆਈ (ਐੱਮ) ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਪਛੜੇ ਵਰਗਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਆਰ ਕ੍ਰਿਸ਼ਨਈਆ ਨੇ ਸਾਰੀਆਂ ਸਿਆਸੀਆਂ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਬੰਦ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ, ਸਾਰੇ ਵਿਦਿਅਕ ਅਦਾਰੇ, ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ। ਤਿਲੰਗਾਨਾ ਹਾਈ ਕੋਰਟ ਨੇ 9 ਅਕਤੂਬਰ ਨੂੰ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਛੜੇ ਵਰਗ ਦੇ 42 ਫ਼ੀਸਦੀ ਕੋਟੇ ’ਤੇ ਰੋਕ ਲਗਾ ਦਿੱਤੀ ਸੀ, ਜਿਸ ਮਗਰੋਂ ਪਛੜੇ ਵਰਗ ਦੀਆਂ ਸੰਸਥਾਵਾਂ ਵੱਲੋਂ ਸੂਬੇ ਵਿੱਚ ਧਰਨੇ ਵੀ ਦਿੱਤੇ ਗਏ ਸਨ। ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਤੇ ਪਾਰਟੀ ਵਰਕਰਾਂ ਨੇ ਵੀ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ। ਹਾਲ ਹੀ ’ਚ ਦਿੱਤੇ ਬੰਦ ਦੇ ਸੱਦੇ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ ਹੈ।
Advertisement
Advertisement