ਹੈਦਰਾਬਾਦ, 30 ਅਕਤੂਬਰ
ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਦੇ ਚਾਰ ਵਿਧਾਇਕਾਂ ਨੂੰ ਕਥਿਤ ਤੌਰ ’ਤੇ ‘ਖਰੀਦਣ’ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਹੈਦਰਾਬਾਦ ਦੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਗ੍ਰਿਫਤਾਰੀਆਂ ਸ਼ਨਿਚਰਵਾਰ ਰਾਤ ਨੂੰ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਤਿਲੰਗਾਨਾ ਹਾਈ ਕੋਰਟ ਨੇ ਮੁਲਜ਼ਮਾਂ ਨੂੰ ਪੁਲੀਸ ਅੱਗੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦੇਣ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।