ਚੰਡੀਗੜ੍ਹ, 2 ਦਸੰਬਰ
ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਹਰਿਆਣਾ ਦੇ ਸ਼ਹਿਰ ਅੰਬਾਲਾ ਵਿੱਚ ਤਾਪਮਾਨ 8.4 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ ਜਦਕਿ ਕਰਨਾਲ ਵਿੱਚ ਤਾਪਮਾਨ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਵਿੱਚ 7.8 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 3 ਡਿਗਰੀ ਵੱਧ ਸੀ।
ਉਧਰ ਕਸ਼ਮੀਰ ਵਿੱਚ ਰਾਤ ਦਾ ਤਾਪਮਾਨ ਇੱਕ ਵਾਰ ਫਿਰ 0 ਡਿਗਰੀ ਤੋਂ ਹੇਠ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਜੰਮੂ ਤੇ ਕਸ਼ਮੀਰ ਤੇ ਲੱਦਾਖ ’ਚ ਸ਼ਨਿਚਰਵਾਰ ਤੱਕ ਖੁਸ਼ਕ ਤੇ ਠੰਢਾ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸਵੇਰੇ ਠੰਢ ਦੀ ਜਕੜ ਨੇ ਕਸ਼ਮੀਰੀਆਂ ਨੂੰ ਘਰਾਂ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ। ਇਸ ਦੌਰਾਨ ਸ੍ਰੀਨਗਰ ਵਿੱਚ ਤਾਪਮਾਨ -1.0, ਪਹਿਲਗਾਮ ’ਚ -2.3 ਅਤੇ ਗੁਲਮਰਗ ਵਿੱਚ -1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੱਦਾਖ ਵਿੱਚ ਲੇਹ ਦਾ ਤਾਪਮਾਨ -7 ਡਿਗਰੀ ਅਤੇ ਕਾਰਗਿਲ ਵਿੱਚ -4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਆਈਏਐੱਨਐੱਸ