ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Temperatures drop in Delhi, Punjab: ਉੱਤਰੀ ਭਾਰਤ ਵਿਚ ਸੀਤ ਲਹਿਰ ਨੇ ਜ਼ੋਰ ਫੜਿਆ

ਪੰਜਾਬ ਤੇ ਹਰਿਆਣਾ ਵਿਚ ਫ਼ਰੀਦਕੋਟ 1 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ; ਕਸ਼ਮੀਰ ’ਚ ਕੁਝ ਰਾਹਤ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਦਰੁੰਗ ਇਲਾਕੇ ਵਿਚ ਠੰਢ ਕਰਕੇ ਬਰਫ਼ ਬਣੇ ਝਰਨੇ ਨੂੰ ਦੇਖਦੇ ਹੋਏ ਸੈਲਾਨੀ। ਫੋੋਟੋ: ਪੀਟੀਆਈ
Advertisement
ਨਵੀਂ ਦਿੱਲੀ, 15 ਦਸੰਬਰ
ਉੱਤਰੀ ਅਤੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅੱਜ ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਪਾਰਾ ਕਈ ਡਿਗਰੀ ਹੇਠਾਂ ਡਿੱਗਣ ਨਾਲ ਠੰਡ ਦਾ ਮੌਸਮ ਬਣਿਆ ਰਿਹਾ। ਘੱਟੋ-ਘੱਟ ਤਾਪਮਾਨ ਵਧਣ ਨਾਲ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਉਂਝ ਇਹ ਰਾਹਤ ਆਰਜ਼ੀ ਹੈ ਕਿਉਂਕਿ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਵਿੱਚ ਵਾਦੀ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਪੇਸ਼ੀਨਗੋਈ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਕੌਮੀ ਰਾਜਧਾਨੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਨਾਲੋਂ 3.1 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਵਿੱਚ ਦਰਮਿਆਨੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਘੱਟੋ ਘੱਟ ਤਾਪਮਾਨ 5 ਡਿਗਰੀ ਤੇ ਉਪਰਲਾ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਵੀ ਠੰਢ ਦੀ ਲਪੇਟ ਵਿਚ ਰਹੇ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਵਿੱਚ ਸਭ ਤੋਂ ਘੱਟ 1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ਅਤੇ ਬਠਿੰਡਾ ਵਿੱਚ ਰਾਤ ਨੂੰ ਘੱਟੋ-ਘੱਟ ਤਾਪਮਾਨ ਕ੍ਰਮਵਾਰ 2 ਡਿਗਰੀ ਸੈਲਸੀਅਸ ਅਤੇ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਪਾਰਾ 3.5 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 3.9 ਡਿਗਰੀ, ਲੁਧਿਆਣਾ ਵਿੱਚ 6.8 ਡਿਗਰੀ ਅਤੇ ਪਟਿਆਲਾ ਵਿੱਚ 3.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਹਰਿਆਣਾ ਦੇ ਹਿਸਾਰ ਵਿੱਚ 1.7 ਡਿਗਰੀ ਸੈਲਸੀਅਸ ਅਤੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਿਵਾਨੀ ਵਿੱਚ 4 ਡਿਗਰੀ, ਗੁਰੂਗ੍ਰਾਮ 5.6, ਰੋਹਤਕ 5.2 ਅਤੇ ਅੰਬਾਲਾ ਵਿੱਚ 5.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਤੱਕ ਵਧਿਆ ਜਦੋਂ ਕਿ ਮੌਸਮ ਖੁਸ਼ਕ ਰਹਿਣ ਕਾਰਨ ਨੀਵੀਆਂ ਪਹਾੜੀਆਂ ’ਤੇ ਠੰਢ ਨੇ ਜ਼ੋਰ ਫੜ ਲਿਆ। ਕਸ਼ਮੀਰ ਵਾਦੀ ਵਿਚ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਘੱਟ ਘੱਟ ਤਾਪਮਾਨ ਜ਼ੀਰੋ ਤੋਂ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Advertisement
Show comments