ਸ੍ਰੀਨਗਰ, 6 ਜਨਵਰੀ
ਜੰਮੂ ਕਸ਼ਮੀਰ ਪੁਲੀਸ ਨੇ ਅੱਜ ਸ੍ਰੀਨਗਰ ’ਚ ਦਹਿਸ਼ਤੀ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਸ਼ਹਿਰ ਦੇ ਸਫਾਕਦਲ ਇਲਾਕੇ ’ਚ ਇੱਕ ਪ੍ਰਾਪਟੀ ਡੀਲਰ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਦੌਰਾਨ ਬਰਜ਼ੁੱਲਾ ਇਲਾਕੇ ’ਚ ਪੁਲੀਸ ਨੂੰ ਕੁਝ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਬਾਰੇ ਪਤਾ ਚੱਲਿਆ। ਉਨ੍ਹਾਂ ਕਿਹਾ ਕਿ ਦੋ ਸ਼ੱਕੀਆਂ ਨੂੰ ਬਰਜ਼ੁੱਲਾ ਤੋਂ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅਤਿਵਾਦੀਆਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਰਹਿਣ ਵਾਲੇ ਸੁਹੇਲ ਕਾਦਿਰ ਖਾਂਡੇ ਤੇ ਸੁਹੇਲ ਮੁਸ਼ਤਾਕ ਵਜ਼ਾ ਵਜੋਂ ਹੋਈ ਹੈ। ਉਨ੍ਹਾਂ ਤੋਂ ਹਥਿਆਰ ਵੀ ਮਿਲੇ ਹਨ। ਇਹ ਦੋਵੇਂ ਲਸ਼ਕਰ-ਏ-ਤੋਇਬਾ ਤੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਮਿਲੀ ਜਾਣਕਾਰੀ ਮਗਰੋਂ ਇਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੋਰ ਹਥਿਆਰ ਤੇ ਅਸਲਾ ਵੀ ਬਰਾਮਦ ਕੀਤਾ ਗਿਆ ਹੈ। -ਪੀਟੀਆਈ