ਸ੍ਰੀਨਗਰ: ਜੰਮੂ ਕਸ਼ਮੀਰ ਪੁਲੀਸ ਨੇ ਬਡਗਾਮ ਜ਼ਿਲ੍ਹੇ ਵਿੱਚ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਲੰਘੀ ਰਾਤ ਇੱਕ ਨਾਕੇ ਦੀ ਚੈਕਿੰਗ ਦੌਰਾਨ ਤਾਰਿਕ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭੱਟ ਕੋਲੋਂ ਇੱਕ ਪਿਸਤੌਲ ਅਤੇ ਕੁੱਝ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। -ਪੀਟੀਆਈ