ਜੰਮੂ: ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਇਕ ਅਤਿਵਾਦੀ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਪੁਲੀਸ ਦੀ ਟੀਮ ਨੇ ਡੋਡਾ ਸ਼ਹਿਰ ਦੇ ਬਾਹਰੀ ਇਲਾਕੇ ਸਥਿਤ ਚੌਕੀ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਡੋਡਾ ਦੇ ਕੋਟੀ ਪਿੰਡ ਦੇ ਰਹਿਣ ਵਾਲੇ ਫਰੀਦ ਅਹਿਮਦ ਵਜੋਂ ਹੋਈ ਹੈ। -ਪੀਟੀਆਈ