ਸ੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਇਲਾਕੇ ’ਚੋਂ ਪੁਲੀਸ ਨੇ ਦਹਿਸ਼ਤੀ ਜਥੇਬੰਦੀ ਦੇ ਮੈਂਬਰ ਨੂੰ 9 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਦੱਸੀ ਜਾਂਦੀ ਹੈ। ਕਾਬੂ ਕੀਤੇ ਸ਼ਖ਼ਸ ਦੀ ਪਛਾਣ ਮੁਖ਼ਤਾਰ ਹੁਸੈਨ ਸ਼ਾਹ ਵਾਸੀ ਪੰਜਤਰਨ ਵਜੋਂ ਦੱਸੀ ਗਈ ਹੈ। ਪੁਲੀਸ ਵੱਲੋਂ ਮੁਲਜ਼ਮ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ