ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ’ਚ ਦੋ ਪੁਲੀਸ ਕਰਮੀ ਹਲਾਕ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਦਹਿਸ਼ਤਗਰਦਾਂ ਨੇ ਗੁਲਸ਼ਨ ਚੌਕ ’ਤੇ ਅੱਜ ਸ਼ਾਮ ਪੁਲੀਸ ਟੀਮ ’ਤੇ ਗੋਲੀਆਂ ਚਲਾਈਆਂ। ਹਮਲੇ ’ਚ ਦੋ ਪੁਲੀਸ ਕਰਮੀ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ