ਸ੍ਰੀਨਗਰ, 14 ਅਗਸਤ
ਸ੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ ਨੌਗਾਮ ਵਿੱਚ ਅੱਜ ਸਵੇਰੇ ਜੰਮੂ-ਕਸ਼ਮੀਰ ਦੀ ਪੁਲੀਸ ਟੀਮ ਉੱਤੇ ਅਤਿਵਾਦੀਆਂ ਨੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਜਵਾਨ ਮਾਰੇ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਨੌਗਾਮ ਬਾਈਪਾਸ ਨੇੜੇ ਪੁਲੀਸ ਟੀਮ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਦੋ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਅਤਿਵਾਦੀਆਂ ਦੀ ਭਾਲ ਲਈ ਮੁਹਿੰਮ ਚਲਾਈ ਗਈ ਹੈ।