ਸ੍ਰੀਨਗਰ, 12 ਅਗਸਤ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਦੀ ਗਸ਼ਤੀ ਟੀਮ ’ਤੇ ਗੋਲੀਬਾਰੀ ਕੀਤੀ ਜਿਸ ਵਿੱਚ ਇਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਅਦ ਦੁਪਹਿਰ 2.45 ਵਜੇ ਦੇ ਕਰੀਬ ਬਾਰਾਮੂਲਾ ਦੇ ਹਿਗਾਮ ਵਿੱਚ ਅਤਿਵਾਦੀਆਂ ਨੇ 52 ਰਾਸ਼ਟਰੀ ਰਾਈਫਲਜ਼ ਇਕਾਈ ਦੇ ਗਸ਼ਤੀ ਦਲ ’ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਇਕ ਜਵਾਨ ਜ਼ਖ਼ਮੀ ਹੋ ਗਿਆ। ਉਸ ਦੇ ਪੈਰ ਵਿੱਚ ਗੋਲੀ ਲੱਗੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਹਮਲਾਵਰਾਂ ਨੂੰ ਫੜ੍ਹਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। -ਪੀਟੀਆਈ