ਕੁਪਵਾੜਾ ਦੇ ਕੇਰਨ ਸੈਕਟਰ ਵਿੱਚ ਅਤਿਵਾਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਹਲਾਕ
ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅਣਪਛਾਤੇ ਅਤਿਵਾਦੀ ਢੇਰ ਕੀਤੇ ਹਨ। ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਕਿਹਾ ਕਿ ਕੁਪਵਾੜਾ ਦੇ ਕੇਰਨ ਸੈਕਟਰ...
Advertisement
ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅਣਪਛਾਤੇ ਅਤਿਵਾਦੀ ਢੇਰ ਕੀਤੇ ਹਨ। ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਕਿਹਾ ਕਿ ਕੁਪਵਾੜਾ ਦੇ ਕੇਰਨ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਬਾਰੇ ਏਜੰਸੀਆਂ ਤੋਂ ਮਿਲੀ ਖਾਸ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੁੱਕਰਵਾਰ ਨੂੰ ਇੱਕ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਫੌਜ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, ‘‘ਸੁਚੇਤ ਫੌਜਾਂ ਨੇ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ ਅਤੇ ਚੁਣੌਤੀ ਦਿੱਤੀ ਜਿਸ ਦੇ ਨਤੀਜੇ ਵਜੋਂ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।’’ "ਚੱਲ ਰਹੇ ਅਪਰੇਸ਼ਨ ਵਿੱਚ ਸੁਰੱਖਿਆ ਬਲਾਂ ਵੱਲੋਂ ਦੋ ਅਤਿਵਾਦੀਆਂ ਨੂੰ ਬੇਅਸਰ ਕਰ ਦਿੱਤਾ ਗਿਆ ਹੈ। ਖੇਤਰ ਦੀ ਤਲਾਸ਼ੀ ਜਾਰੀ ਹੈ।’’
Advertisement
×

