ਜੰਮੂ, 27 ਸਤੰਬਰ
ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨ ਰੇਂਜਰਾਂ ਵੱਲੋਂ ਫਾਇਰਿੰਗ ਕਰਕੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤ ਵਿਚ ਹਥਿਆਰਾਂ ਨਾਲ ਲੈਸ ਪੰਜ ਅਤਿਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਫੋਰਸ ਦੇ ਬੁਲਾਰੇ ਨੇ ਐਤਵਾਰ ਨੂੰ ਕਿਹਾ ਕਿ ਬੀਐੱਸਐੱਫ ਨੇ ਜਵਾਬੀ ਕਾਰਵਾਈ ਕਰਕੇ ਪੰਜ ਅਤਿਵਾਦੀਆਂ ਨੂੰ ਖਦੇੜ ਦਿੱਤਾ ਤੇ ਉਹ ਵਾਪਸ ਪਾਕਿਸਤਾਨੀ ਖੇਤਰ ਵਿਚ ਚਲੇ ਗਏ।