ਲਖਨਊ, 9 ਅਗਸਤ
ਉੱਤਰ ਪ੍ਰਦੇਸ਼ ਪੁਲੀਸ ਨੇ ਅੱਜ ਇਕ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਬੰਧ ਇਸਲਾਮਿਕ ਸਟੇਟ ਨਾਲ ਸਨ। ਉਹ ਆਜ਼ਾਦੀ ਦਿਹਾੜੇ ਮੌਕੇ ਅਤਿਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਵਧੀਕ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ ਨੇ ਅਸਦੂਦੀਨ ਓਵਾਇਸੀ ਦੀ ਅਗਵਾਈ ਵਾਲੀ ਏਆਈਐੱਮਆਈਐੱਮ ਦੇ ਇਕ ਮੈਂਬਰ ਕੋਲੋਂ ਲਖਨਊ ਸਥਿਤ ਹੈੱਡਕੁਆਰਟਰ ’ਚ ਪੁੱਛ-ਪੜਤਾਲ ਕਰਨ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਆਜ਼ਮਗੜ੍ਹ ਦੇ ਅਮੀਲੋ ਇਲਾਕੇ ਦਾ ਰਹਿਣ ਵਾਲਾ ਇਹ ਮਸ਼ਕੂਕ ਦਿਲਾਵਰ ਖਾਨ ਤੇ ਬੈਰਾਮ ਖਾਨ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸ ਕੋਲੋਂ ਬੰਬ ਬਣਾਉਣ ਵਾਲੀ ਸਮੱਗਰੀ, ਗੈਰ-ਕਾਨੂੰਨੀ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। -ਪੀਟੀਆਈ