ਸ੍ਰੀਨਗਰ, 31 ਜੁਲਾਈ
ਜੰਮੂ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਇੱਕ ਅਤਿਵਾਦੀ ਮਾਰਿਆ ਗਿਆ। ਇੱਕ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਤਿਵਾਦੀ ਲਸ਼ਕਰ-ਏ-ਤਇਬਾ ਨਾਲ ਸਬੰਧਤ ਸੀ ਅਤੇ ਉਸ ਦੀ ਪਛਾਣ ਇਰਸ਼ਾਦ ਅਹਿਮਦ ਭੱਟ ਵਾਸੀ ਪੱਤਣ ਜ਼ਿਲ੍ਹਾ ਬਾਰਾਮੁੱਲਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੂਹ ਦੇ ਆਧਾਰ ’ਤੇ ਬੀਤੀ ਸ਼ਾਮ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਸੀ। ਇਸੇ ਦੌਰਾਨ ਅਤਿਵਾਦੀ ਗਰੋਹ ਨੇ ਪੁਲੀਸ ’ਤੇ ਗੋਲੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਅਤਿਵਾਦੀ ਦੀ ਮੌਤ ਹੋ ਗਈ। -ਪੀਟੀਆਈ