ਜੰਮੂ, 14 ਦਸੰਬਰ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਲਸ਼ਕਰੇ ਤੋਇਬਾ ਦਾ ਪਾਕਿਸਤਾਨੀ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਪੁਣਛ ਦੇ ਸੂਰਨਕੋਟ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਤਾਂ ਕਾਰਵਾਈ ਮੁਕਾਬਲੇ ‘ਚ ਬਦਲ ਗਈ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ‘ਚ ਇਕ ਅਤਿਵਾਦੀ ਮਾਰਿਆ ਗਿਆ। ਉਸ ਦੀ ਪਛਾਣ ਅਬੂ ਜਰਾਰ ਵਜੋਂ ਹੋਈ ਹੈ ਤੇ ਉਸ ਕੋਲੋਂ ਏਕੇ 47, ਗ੍ਰੇਨੇਡ, 4 ਮੈਗਜ਼ੀਨ ਤੇ ਭਾਰਤੀ ਕਰੰਸੀ ਬਰਾਮਦ ਹੋਈ ਹੈ।