ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਨੇ ਦੋ ਪਰਵਾਸੀ ਮਜ਼ਦੂਰਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਕਸ਼ਮੀਰ ਜ਼ੋਨ ਪੁਲੀਸ ਨੇ ਦੱਸਿਆ ਕਿ ਪੁਲਵਾਮਾ ਦੇ ਖਾਰਪੋਰਾ ਰਤਨੀਪੋਰਾ ’ਚ ਅਤਿਵਾਦੀਆਂ ਨੇ ਗੋਲੀ ਮਾਰ ਕੇ ਦੋ ਪਰਵਾਸੀ ਮਜ਼ਦੂਰਾਂ ਨੂੰ ਜ਼ਖ਼ਮੀ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਦੋਵਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। -ਪੀਟੀਆਈ