ਤਿਵਾੜੀ ਦੀ ਛੁੱਟੀ, ਆਦੇਸ਼ ਗੁਪਤਾ ਨੇ ਦਿੱਲੀ ਭਾਜਪਾ ਪ੍ਰਧਾਨ

ਤਿਵਾੜੀ ਦੀ ਛੁੱਟੀ, ਆਦੇਸ਼ ਗੁਪਤਾ ਨੇ ਦਿੱਲੀ ਭਾਜਪਾ ਪ੍ਰਧਾਨ

ਮਨਧੀਰ ਦਿਓਲ
ਨਵੀਂ ਦਿੱਲੀ, 2 ਜੂਨ
ਦਿੱਲੀ ਪ੍ਰਦੇਸ਼ ਭਾਜਪਾ ਦੀ ਪ੍ਰਧਾਨਗੀ ਤੋਂ ਮਨੋਜ ਤਿਵਾੜੀ ਦੀ ਛੁੱਟੀ ਕਰ ਦਿੱਤੀ ਗਈ ਹੈ ਤੇ ਆਦੇਸ਼ ਗੁਪਤਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਮਨੋਜ ਤਿਵਾੜੀ ਦੀ ਅਗਵਾਈ ਹੇਠ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇਖਣੀ ਪਈ ਸੀ। ਆਦੇਸ਼ ਗੁਪਤਾ ਲਈ ਭਵਿੱਖ ’ਚ ਦਿੱਲੀ ਨਗਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾਂ ਚੁਣੌਤੀ ਹੋਣਗੀਆਂ। ਇਸ ਦੇ ਨਾਲ ਹੀ ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਵਿਸ਼ਨੂੰ ਦਿਓ ਸਹਾਏ ਨੂੰ ਛੱਤੀਸਗੜ੍ਹ ਵਿੱਚ ਆਪਣਾ ਨਵਾਂ ਪ੍ਰਧਾਨ ਥਾਪਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All