ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੂਤਿਨ ਦੀ ਦਾਅਵਤ ਦੇ ਸਰੂਰ ਵਿੱਚ ਥਰੂਰ

ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਰਾਸ਼ਟਰਪਤੀ ਭਵਨ ’ਚ ਦਿੱਤੀ ਦਾਅਵਤ ਦੌਰਾਨ ਨਿੱਘਾ ਅਤੇ ਸੁਖਾਵਾਂ ਮਾਹੌਲ ਸੀ। ਉਨ੍ਹਾਂ ਕਿਹਾ ਕਿ ਦਾਅਵਤ ਦੌਰਾਨ ਰੂਸੀ ਵਫਦ ਦੇ ਕਈ ਆਗੂਆਂ ਨਾਲ ਗੱਲਬਾਤ...
Advertisement

ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਰਾਸ਼ਟਰਪਤੀ ਭਵਨ ’ਚ ਦਿੱਤੀ ਦਾਅਵਤ ਦੌਰਾਨ ਨਿੱਘਾ ਅਤੇ ਸੁਖਾਵਾਂ ਮਾਹੌਲ ਸੀ। ਉਨ੍ਹਾਂ ਕਿਹਾ ਕਿ ਦਾਅਵਤ ਦੌਰਾਨ ਰੂਸੀ ਵਫਦ ਦੇ ਕਈ ਆਗੂਆਂ ਨਾਲ ਗੱਲਬਾਤ ਕਰ ਕੇ ਬਹੁਤ ਮਜ਼ਾ ਆਇਆ। ਉਨ੍ਹਾਂ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦਾਅਵਤ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ। ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਪਾਰਟੀ ਆਗੂ ਥਰੂਰ ਵੱਲੋਂ ਦਾਅਵਤ ’ਚ ਸ਼ਾਮਲ ਹੋਣ ਦੇ ਫੈਸਲੇ ਨੂੰ ਲੈ ਕੇ ਵਿਅੰਗ ਕਰਦਿਆਂ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਦਾਅਵਤ ਦਾ ਸੱਦਾ ਮਿਲਦਾ ਤਾਂ ਉਹ ਆਪਣੀ ਆਤਮਾ ਦੀ ਆਵਾਜ਼ ਸੁਣਦੇ।

Advertisement
Advertisement
Show comments