20 ਸਾਲ ਕੈਦ ਕੱਟਣ ਵਾਲੇ ਨੂੰ ਹਾਈ ਕੋਰਟ ਨੇ ਕਿਹਾ ਇਹ ਤਾਂ ਬੇਕਸੂਰ ਹੈ

20 ਸਾਲ ਕੈਦ ਕੱਟਣ ਵਾਲੇ ਨੂੰ ਹਾਈ ਕੋਰਟ ਨੇ ਕਿਹਾ ਇਹ ਤਾਂ ਬੇਕਸੂਰ ਹੈ

ਲਖਨਊ, 25 ਫਰਵਰੀ

ਉੱਤਰ ਪ੍ਰਦੇਸ਼ ਦੇ ਲਲਿਤਪੁਰ ਦੇ 43 ਸਾਲਾ ਵਿਅਕਤੀ, ਜਿਸ ਨੂੰ ਬਲਾਤਕਾਰ ਦੇ ਮਾਮਲੇ ਵਿੱਚ ‘ਗਲਤ ਤਰੀਕੇ ਨਾਲ ਦੋਸ਼ੀ’ ਕਰਾਰ ਦਿੱਤਾ ਗਿਆ ਸੀ , ਨੂੰ ਅਖੀਰ ਅਲਾਹਾਬਾਦ ਹਾਈ ਕੋਰਟ ਨੇ 20 ਸਾਲ ਬਾਅਦ ਜੇਲ੍ਹ ਵਿਚੋਂ ਬਰੀ ਕਰ ਦਿੱਤਾ।

ਇਹ ਵਿਅਕਤੀ ਪਿਛਲੇ ਦੋ ਦਹਾਕਿਆਂ ਤੋਂ ਆਗਰਾ ਜੇਲ੍ਹ ਵਿੱਚ ਆਈਪੀਸੀ ਅਤੇ ਐੱਸਸੀ/ ਐੱਸਟੀ ਐਕਟ ਤਹਿਤ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਸੀ।

ਇਸ ਸਮੇਂ ਦੌਰਾਨ ਉਸ ਦੇ ਮਾਪਿਆਂ ਅਤੇ ਦੋ ਭਰਾਵਾਂ ਦੀ ਮੌਤ ਹੋ ਗਈ ਪਰ ਉਸ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਆਖਰਕਾਰ ਉਸ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾ ਦਿੱਤਾ। ਲਲਿਤਪੁਰ ਜ਼ਿਲ੍ਹੇ ਦੀ ਦਲਿਤ ਔਰਤ ਨੇ ਸਤੰਬਰ 2000 ਵਿਚ ਵਿਸ਼ਨੂੰ ਤਿਵਾੜੀ 'ਤੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਵਿਸ਼ਨੂੰ ਉਸ ਸਮੇਂ 23 ਸਾਲ ਦਾ ਸੀ। ਪੁਲੀਸ ਨੇ ਵਿਸ਼ਨੂੰ ਤਿਵਾੜੀ ਨੂੰ ਆਈਪੀਸੀ ਦੀ ਧਾਰਾ 376, 506 ਅਤੇ ਐੱਸਸੀ/ ਐੱਸਟੀ (ਰੋਕਥਾਮ) ਐਕਟ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਕੇਸ ਦੀ ਜਾਂਚ ਤਤਕਾਲੀ ਨਰਹਟ ਸਰਕਲ ਅਧਿਕਾਰੀ ਅਖਿਲੇਸ਼ ਨਰਾਇਣ ਸਿੰਘ ਨੇ ਕੀਤੀ ਸੀ, ਜਿਸ ਨੇ ਵਿਸ਼ਨੂੰ ਖ਼ਿਲਾਫ਼ ਆਪਣੀ ਰਿਪੋਰਟ ਪੇਸ਼ ਕੀਤੀ। ਸੈਸ਼ਨ ਕੋਰਟ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਉਸ ਨੂੰ ਆਗਰਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਜਿਥੇ ਉਹ ਇਸ ਸਮੇਂ ਬੰਦ ਹੈ। ਵਿਸ਼ਨੂੰ ਨੇ ਸੈਸ਼ਨ ਕੋਰਟ ਦੇ ਫੈਸਲੇ ਖ਼ਿਲਾਫ਼ 2005 ਵਿੱਚ ਹਾਈ ਕੋਰਟ ਵਿੱਚ ਅਪੀਲ ਕੀਤੀ ਪਰ ਕੇਸ ’ਤੇ 16 ਸਾਲਾਂ ਤੱਕ ਸੁਣਵਾਈ ਨਹੀਂ ਹੋਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All