ਕਿਸਾਨਾਂ ਖ਼ਿਲਾਫ਼ ਕੇਸ ਰੱਦ ਹੋਣ ’ਤੇ ਹੀ ਅੰਦੋਲਨ ਵਾਪਸ ਲਿਆ ਜਾਵੇਗਾ: ਐੱਸਕੇਐੱਮ

ਕਿਸਾਨ ਆਗੂਆਂ ਦੀ ਮੀਟਿੰਗ ਭਲਕੇ

ਕਿਸਾਨਾਂ ਖ਼ਿਲਾਫ਼ ਕੇਸ ਰੱਦ ਹੋਣ ’ਤੇ ਹੀ ਅੰਦੋਲਨ ਵਾਪਸ ਲਿਆ ਜਾਵੇਗਾ: ਐੱਸਕੇਐੱਮ

ਮਨਧੀਰ ਦਿਓਲ

ਨਵੀਂ ਦਿੱਲੀ, 7 ਦਸੰਬਰ

ਕਿਸਾਨਾਂ ਨੇ ਕਿਹਾ ਹੈ ਕਿ ਉਹ ਆਪਣਾ ਅੰਦੋਲਨ ਵਾਪਸ ਤਾਂ ਹੀ ਲੈਣਗੇ ਜਦੋਂ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲਏ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਉਹ ਸਰਕਾਰ ਦੀ ਇਹ ਸ਼ਰਤ ਮੰਨਨ ਲਈ ਤਿਆਰ ਨਹੀਂ ਹਨ ਕਿ ਕਿਸਾਨ ਅੰਦੋਲਨ ਵਾਪਸ ਲੈਣ ’ਤੇ ਹੀ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣਗੇ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਨੀਅਤ ’ਤੇ ਸ਼ੱਕ ਵੀ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਹੈ ਕਿ ਅੰਦੋਲਨ ਵਾਪਸ ਲੈ ਲਿਆ ਜਾਵੇਗਾ। ਇਸ ਸਬੰਧ ਵਿੱਚ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਇਸੇ ਦੌਰਾਨ ਪੀਟੀਆਈ ਅਨੁਸਾਰ ਕਿਸਾਨ ਆਗੂਆਂ ਵਿੱਚ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕਣ ਲਈ ਸਰਬਸੰਮਤੀ ਹੋ ਗਈ ਹੈ ਤੇ ਇਸ ਸਬੰਧ ਵਿੱਚ ਐਲਾਨ ਬੁੱਧਵਾਰ ਨੂੰ ਹੋਵੇਗਾ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਅੱਜ ਕਿਸਾਨਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਵਧੇਰੇ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪੱਤਰ ਪ੍ਰਾਪਤ ਹੋ ਗਿਆ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਇਕ ਹੋਰ ਆਗੂ ਨੇ ਕਿਹਾ ਕਿ ਬੁੱਧਵਾਰ ਨੂੰ ਕਿਸਾਨਾਂ ਨੂੰ ਅੰਦੋਲਨ ਸਮਾਪਤ ਹੋ ਸਕਦਾ ਹੈ ਕਿਉਂਕਿ ਕਿਸਾਨੀ ਮੰਗਾਂ ਬਾਰੇ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਫੇਰ ਵੀ ਅੰਤਿਮ ਫੈਸਲਾ ਬੁੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ। ਇਸੇ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਇਸ ਗੱਲ ਦਾ ਖ਼ੰਡਨ ਕੀਤਾ ਹੈ ਕਿ ਬੁੱਧਵਾਰ ਨੂੰ ਕਿਸਾਨੀ ਅੰਦੋਲਨ ਖਤਮ ਹੋ ਸਕਦਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All