ਖੇਤੀ ਕਾਨੂੰਨ ਵਾਪਸ ਹੋਣ ਤਕ ਅੰਦੋਲਨ ਜਾਰੀ ਰਹੇਗਾ: ਟਿਕੈਤ

ਖੇਤੀ ਕਾਨੂੰਨ ਵਾਪਸ ਹੋਣ ਤਕ ਅੰਦੋਲਨ ਜਾਰੀ ਰਹੇਗਾ: ਟਿਕੈਤ

ਸਹਾਰਨਪੁਰ, 28 ਫਰਵਰੀ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਸਹਾਰਨਪੁਰ ਜ਼ਿਲ੍ਹੇ ਦੇ ਪਿੰਡ ਲਾਖਨੌਰ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ’ਤੇ ਕਾਨੂੰਨ ਨਹੀਂ ਬਣੇਗਾ ਤੇ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਉਦੋਂ ਤਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਸ੍ਰੀ ਟਿਕੈਤ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਗੁਦਾਮ ਬਣਾਏ ਗੲੇ ਅਤੇ ਮਗਰੋਂ ਕਾਨੂੰਨ ਬਣਾਇਆ ਗਿਆ, ਉਹ ਕਿਸਾਨਾਂ ਨਾਲ ਧੋਖਾ ਹੈ। ਵਿਰੋਧੀ ਧਿਰ ਦੀ ਮਜ਼ਬੂਤੀ ਬਾਰੇ ਵਿਚਾਰ ਪ੍ਰਗਟਾਉਂਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਵਿਰੋਧੀ ਧਿਰ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਜੇ ਵਿਰੋਧੀ ਧਿਰ ਮਜ਼ਬੂਤ ਹੁੰਦੀ ਤਾਂ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਲਾਗੂ ਹੀ ਨਹੀਂ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਨੂੰ ਔਲਾਦ ਵਾਂਗ ਪਿਆਰ ਕਰਦਾ ਹੈ, ਫਿਰ ਉਹ ਕਿਵੇਂ ਆਪਣੀ ਜ਼ਮੀਨ ਨੂੰ ਵੱਡੀਆਂ ਕੰਪਨੀਆਂ ਦੇ ਹੱਥਾਂ ’ਚ ਦੇ ਸਕਦਾ ਹੈ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All