ਨਵੀਂ ਦਿੱਲੀ, 8 ਸਤੰਬਰ
ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਪੂਰਬੀ ਲੱਦਾਖ਼ ਵਿੱਚ ਟਕਰਾਅ ਵਾਲੇ ਇਲਾਕੇ (ਪੈਟਰੋਲਿੰਗ ਪੁਆਇੰਟ-15) ਗੋਗਰਾ ਹੌਟ ਸਪ੍ਰਿੰਗਸ ਤੋਂ ਪਿੱਛੇ ਹੱਟਣਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਸਾਂਝੇ ਬਿਆਨ ਵਿੱਚ ਦਿੱਤੀ ਗਈ ਹੈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਰ ਕਮਾਂਡਰਾਂ ਵਿਚਾਲੇ ਹੋਈ 16 ਵੇਂ ਗੇੜ ਦੀ ਮੀਟਿੰਗ ਵਿੱਚ ਇਸ ’ਤੇ ਸਹਿਮਤੀ ਬਣੀ ਸੀ। ਦੋਵਾਂ ਮੁਲਕਾਂ ਦੀਆਂ ਫੌਜਾਂ ਦਾ ਟਕਰਾਅ ਵਾਲੇ ਇਲਾਕਿਆਂ ਵਿੱਚੋਂ ਯੋਜਨਾਬੱਧ ਤਰੀਕੇ ਨਾਲ ਪਿੱਛੇ ਹਟਣਾ ਸਰਹੱਦੀ ਇਲਾਕਿਆਂ ਵਿੱਚ ਸਾਂਤੀ ਬਹਾਲੀ ਲਈ ਜ਼ਰੂਰੀ ਹੈ।-ਏਜੰਸੀ