ਜੰਮੂ, 23 ਅਗਸਤ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲਓਸੀ) ਦੇ ਨਾਲ ਅਤਿਵਾਦੀਆਂ ਦੇ ਸਮੂਹ ਦੀ ਘੁਸਪੈਠ ਨੂੰ ਫੌਜ ਨੇ ਨਾਕਾਮ ਕਰ ਦਿੱਤਾ, ਜਿਸ ਕਾਰਵਾਈ ਦੌਰਾਨ ਦੋ ਅਤਿਵਾਦੀ ਮਾਰੇ ਗਏ। ਰੱਖਿਆ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਨੌਸ਼ਹਿਰਾ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ।